Publicidade

1 Tessalonicenses 1

ਨਮਸਕਾਰ

1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

ਥੱਸਲੁਨੀਕੀਆਂ ਦਾ ਵਿਸ਼ਵਾਸ

2 ਅਸੀਂ ਆਪਣੀਆਂ ਪ੍ਰਾਰਥਨਾਂਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਾਰਿਆਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। 3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ। 4 ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ। 5 ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ। 6 ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ। 7 ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ। 8 ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ। 9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ। 10 ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ।

Veja também

Publicidade
1 Tessalonicenses
Ver todos os capítulos de 1 Tessalonicenses
Bíblia Online Bíblia Online

Bíblia Online • Versão: 2026-06-16_18-40-07-