16 ਸਦਾ ਅਨੰਦ ਰਹੋ। 17 ਹਰ ਰੋਜ਼ ਪ੍ਰਾਰਥਨਾ ਕਰੋ। 18 ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ। 19 ਆਤਮਾ ਨੂੰ ਨਾ ਬੁਝਾਓ। 20 ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ। 21 ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ। 22 ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ।
ਬਰਕਤ
23 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ। 24 ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।