7 ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ। 8 ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ। 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ। 10 ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
Publicidade