8 ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ। 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
Publicidade