Pular para o conteúdo
Publicidade

ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 5:6-9

IRVPUN Indian Revised Version (IRV) - Punjabi

6 ਸੋ ਅਸੀਂ ਸਦਾ ਹੌਂਸਲਾ ਰੱਖਦੇ ਅਤੇ ਜਾਣਦੇ ਹਾਂ ਕਿ ਜਿੰਨੀ ਦੇਰ ਅਸੀਂ ਸਰੀਰ ਦੇ ਘਰ ਵਿੱਚ ਹਾਂ ਉਨ੍ਹੀਂ ਦੇਰ ਪ੍ਰਭੂ ਤੋਂ ਵਿਛੜੇ ਹੋਏ ਹਾਂ। 7 ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ। 8 ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ। 9 ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ।

Em outras traduções

  1. OPCV Punjabi Contemporary Version

    6 ਇਸ ਲਈ ਅਸੀਂ ਹੌਸਲਾ ਰੱਖਦੇ ਅਤੇ ਜਾਣਦੇ ਹਾਂ, ਕਿ ਜਦੋਂ ਤੱਕ ਅਸੀਂ ਸਰੀਰ ਦੇ ਘਰ ਵਿੱਚ ਹਾਂ, ਉਦੋਂ ਤੱਕ ਅਸੀਂ ਪ੍ਰਭੂ ਤੋਂ ਵਿੱਛੜੇ ਹੋਏ ਹਾਂ। 7 ਕਿਉ ਜੋ ਅਸੀਂ ਵੇਖਣ ਨਾਲ ਨਹੀਂ, ਪਰ ਵਿਸ਼ਵਾਸ ਨਾਲ ਜਿਉਂਦੇ ਹਾਂ। 8 ਅਸੀਂ ਹੌਸਲਾ ਰੱਖਦੇ ਅਤੇ ਇਹ ਇੱਛਾ ਰੱਖਦੇ ਹਾਂ, ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ। 9 ਇਸ ਲਈ ਸਾਡਾ ਉਪਦੇਸ਼ ਇਹ ਹੈ ਕਿ ਭਾਂਵੇ ਅਸੀਂ ਦੇਸ਼ ਹੋਈਏ ਭਾਵੇਂ ਪ੍ਰਦੇਸ਼, ਪਰ ਉਸਨੂੰ ਭਾਉਂਦੇ ਰਹੀਏ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.