Pular para o conteúdo
Publicidade

ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 6:14-17

IRVPUN Indian Revised Version (IRV) - Punjabi

ਮੂਰਤੀ ਪੂਜਾ ਦੇ ਵਿਰੁੱਧ ਚਿਤਾਵਨੀ

14 ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ? 15 ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ? 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ। 17 ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,

Em outras traduções

  1. OPCV Punjabi Contemporary Version

    14 ਤੁਸੀਂ ਅਵਿਸ਼ਵਾਸੀਆਂ ਨਾਲ ਬਰਾਬਰ ਦੇ ਸੰਬੰਧ ਵਿੱਚ ਨਾ ਜੁੜੋ। ਕਿਉਂ ਜੋ ਧਰਮ ਅਤੇ ਕੁਧਰਮ ਦੀ ਕੀ ਸਾਂਝ ਹੈ, ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ? 15 ਅਤੇ ਮਸੀਹ ਦਾ ਬਲਿਆਲ6:15 ਬਲਿਆਲ ਸ਼ੈਤਾਨ ਨਾਲ ਕੀ ਮਿਲਾਪ ਹੈ? ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ? 16 ਅਤੇ ਪਰਮੇਸ਼ਵਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਜਿਉਂਦੇ ਪਰਮੇਸ਼ਵਰ ਦੀ ਹੈਕਲ ਹਾਂ। ਜਿਵੇਂ ਪਰਮੇਸ਼ਵਰ ਨੇ ਕਿਹਾ:

    "ਮੈਂ ਉਹਨਾਂ ਦੇ ਨਾਲ ਰਹਾਂਗਾ

    ਅਤੇ ਉਹਨਾਂ ਵਿੱਚ ਤੁਰਿਆ ਫਿਰਿਆ ਕਰਾਂਗਾ,

    ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ,

    ਅਤੇ ਉਹ ਮੇਰੇ ਲੋਕ ਹੋਣਗੇ।"6:16 ਲੇਵਿ 26:12; ਯਿਰ 32:38; ਹਿਜ਼ 37:27

    17 ਇਸ ਲਈ,

    "ਉਹਨਾਂ ਵਿੱਚੋਂ ਬਾਹਰ ਨਿੱਕਲ ਆਓ,

    ਅਤੇ ਵੱਖਰੇ ਹੋ ਜਾਓ,

    ਪ੍ਰਭੂ ਆਖਦੇ ਹਨ।

    ਕਿਸੇ ਵੀ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ,

    ਅਤੇ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।"6:17 ਯਸ਼ਾ 52:11; ਯਿਰ 51:45

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.