4 ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ, 5 ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ, 6 ਖਰਿਆਈ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ, 7 ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ। 8 ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ, 9 ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ, 10 ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ।
Publicidade
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 6
Estes versículos te tocaram? Ore agora!
+581 estão orando agora.
Junte-se à corrente de oração.