10 ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ। 11 ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।