Pular para o conteúdo
Publicidade

2 ਇਤਿਹਾਸ 31

ਹਿਜ਼ਕੀਯਾਹ ਦਾ ਅਰਾਧਨਾ ਦੇ ਸੰਬੰਧੀ ਸੁਧਾਰ

1 ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਸਗੋਂ ਇਫ਼ਰਾਈਮ ਅਤੇ ਮਨੱਸ਼ਹ ਦੇ ਵੀ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੱਕ ਕਿ ਉਨ੍ਹਾਂ ਸਾਰਿਆਂ ਨੂੰ ਖ਼ਤਮ ਕਰ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ 2 ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਖੜ੍ਹਾ ਕੀਤਾ, ਹਰ ਇੱਕ ਨੂੰ ਉਸ ਦੀ ਸੇਵਾ ਅਨੁਸਾਰ ਅਰਥਾਤ ਜਾਜਕਾਂ ਅਤੇ ਲੇਵੀਆਂ ਨੂੰ ਭੇਟਾਂ ਲਈ ਸੁੱਖ-ਸਾਂਦ ਦੀਆਂ ਭੇਟਾਂ ਲਈ ਸੇਵਾ ਅਤੇ ਧੰਨਵਾਦ ਅਤੇ ਉਸਤਤ ਲਈ ਯਹੋਵਾਹ ਦੇ ਡੇਰੇ ਦੇ ਫਾਟਕਾਂ ਉੱਤੇ ਨਿਯੁਕਤ ਕੀਤਾ 3 ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਤੇ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਤੇ ਸਬਤਾਂ ਅਤੇ ਅਮੱਸਿਆ ਅਤੇ ਠਹਿਰਾਏ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਨਿਯੁਕਤ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ 4 ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਦੇਣ ਤਾਂ ਜੋ ਉਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ 5 ਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ 6 ਤਾਂ ਇਸਰਾਏਲੀ ਅਤੇ ਯਹੂਦਾਹ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਹ ਵੀ ਬਲ਼ਦਾਂ ਅਤੇ ਭੇਡਾਂ ਬੱਕਰੀਆਂ ਦਾ ਦਸਵੰਧ ਅਤੇ ਉਨ੍ਹਾਂ ਪਵਿੱਤਰ ਚੀਜ਼ਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀਆਂ ਗਈਆਂ ਸਨ ਲਿਆਏ ਅਤੇ ਉਨ੍ਹਾਂ ਦੇ ਢੇਰ ਲਾ ਦਿੱਤਾ 7 ਉਨ੍ਹਾਂ ਨੇ ਤੀਜੇ ਮਹੀਨੇ ਵਿੱਚ ਢੇਰ ਲਾਉਣੇ ਸ਼ੁਰੂ ਕੀਤੇ ਅਤੇ ਸੱਤਵੇਂ ਮਹੀਨੇ ਵਿੱਚ ਪੂਰੇ ਕਰ ਲਏ 8 ਜਦ ਹਿਜ਼ਕੀਯਾਹ ਅਤੇ ਉਸ ਦੇ ਸਰਦਾਰਾਂ ਨੇ ਆਣ ਕੇ ਇਨ੍ਹਾਂ ਢੇਰਾਂ ਨੂੰ ਵੇਖਿਆ ਤਾਂ ਯਹੋਵਾਹ ਅਤੇ ਉਸ ਦੀ ਪਰਜਾ ਇਸਰਾਏਲ ਨੂੰ ਮੁਬਾਰਕ ਆਖਿਆ। 9 ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਉਨ੍ਹਾਂ ਢੇਰਾਂ ਦੇ ਵਿਖੇ ਪੁੱਛਿਆ 10 ਤਾਂ ਅਜ਼ਰਯਾਹ ਪ੍ਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਉਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬਖ਼ਸ਼ੀ ਹੈ ਅਤੇ ਉਹੀ ਬਚਿਆ ਹੋਇਆ ਇਹ ਵੱਡਾ ਢੇਰ ਹੈ 11 ਤਾਂ ਹਿਜ਼ਕੀਯਾਹ ਨੇ ਹੁਕਮ ਦਿੱਤਾ ਕਿ ਯਹੋਵਾਹ ਦੇ ਭਵਨ ਵਿੱਚ ਕੋਠੜੀਆਂ ਬਣਾਈਆਂ ਜਾਣ ਤਾਂ ਉਨ੍ਹਾਂ ਨੇ ਕੋਠੜੀਆਂ ਬਣਾਈਆਂ 12 ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ ਅਤੇ 13 ਯਹੀਏਲ ਅਤੇ ਅਜ਼ਜ਼ਯਾਹ ਅਤੇ ਨਹਥ ਅਤੇ ਅਸਾਹੇਲ ਅਤੇ ਯਰੀਮੋਥ ਅਤੇ ਯੋਜ਼ਾਬਾਦ ਅਤੇ ਅਲੀਏਲ ਅਤੇ ਯਿਸਮਕਯਾਹ ਅਤੇ ਮਹਥ ਅਤੇ ਬਨਾਯਾਹ ਹਿਜ਼ਕੀਯਾਹ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਾਨਨਯਾਹ ਅਤੇ ਉਸ ਦੇ ਭਰਾ ਸ਼ਮਈ ਦੇ ਅਧੀਨ ਕਰਮਚਾਰੀ ਸਨ 14 ਅਤੇ ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਨਿਯੁਕਤ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ 15 ਅਤੇ ਉਹ ਦੇ ਅਧੀਨ ਏਦਨ ਅਤੇ ਮਿਨਯਾਮੀਨ ਅਤੇ ਯੇਸ਼ੂਆ ਅਤੇ ਸ਼ਮਅਯਾਹ ਅਤੇ ਅਮਰਯਾਹ ਅਤੇ ਸ਼ਕਨਯਾਹ ਜਾਜਕਾਂ ਦੇ ਸ਼ਹਿਰਾਂ ਵਿੱਚ ਇਸ ਪਦਵੀ ਉੱਤੇ ਲੱਗੇ ਹੋਏ ਸਨ ਕਿ ਆਪਣੇ ਭਰਾਵਾਂ ਨੂੰ ਕੀ ਵੱਡਾ ਤੇ ਕੀ ਛੋਟਾ ਉਨ੍ਹਾਂ ਦੀ ਵਾਰੀ ਅਨੁਸਾਰ ਇਮਾਨਦਾਰੀ ਨਾਲ ਹਿੱਸਾ ਦਿਆ ਕਰਨ 16 ਅਤੇ ਇਨ੍ਹਾਂ ਤੋਂ ਬਿਨ੍ਹਾਂ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾਂ ਉੱਪਰ ਦੇ ਜੋ ਮਨੁੱਖਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜ਼ਿੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ 17 ਅਤੇ ਉਨ੍ਹਾਂ ਨੂੰ ਵੀ ਜੋ ਆਪਣੇ ਪੁਰਖਿਆਂ ਦੀ ਕੁਲਪੱਤ੍ਰੀ ਅਨੁਸਾਰ ਜਾਜਕਾਂ ਵਿੱਚ ਗਿਣੇ ਗਏ ਅਤੇ ਉਨ੍ਹਾਂ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ 18 ਅਤੇ ਉਨ੍ਹਾਂ ਨੂੰ ਜੋ ਸਾਰੀ ਸਭਾ ਵਿੱਚੋਂ ਆਪਣੇ ਬਾਲਾਂ ਔਰਤਾਂ ਅਤੇ ਪੁੱਤਰਾਂ ਧੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਕਿਉਂ ਜੋ ਉਹ ਆਪਣੇ ਨਿਯੁਕਤ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਰਤਾ ਦੇ ਲਈ ਪਵਿੱਤਰ ਕਰਦੇ ਸਨ 19 ਅਤੇ ਹਾਰੂਨ ਜਾਜਕ ਦੀ ਵੰਸ਼ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਮ ਦੱਸ ਦਿੱਤੇ ਗਏ ਸਨ ਨਿਯੁਕਤ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ 20 ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ 21 ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫ਼ਲ ਹੋਇਆ।

Estes versículos te tocaram? Ore agora!

+581 estão orando agora.

Junte-se à corrente de oração.