Pular para o conteúdo
Publicidade

2 ਇਤਿਹਾਸ 9:1-8

ਸ਼ਬਾ ਦੀ ਰਾਣੀ ਦਾ ਆਉਣਾ

1 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫ਼ਲੇ ਅਤੇ ਊਠਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ 2 ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਸੁਲੇਮਾਨ ਕੋਲੋਂ ਕੋਈ ਗੱਲ ਗੁੱਝੀ ਨਾ ਸੀ ਜੋ ਉਹ ਉਸ ਨੂੰ ਨਾ ਦੱਸ ਸਕਿਆ 3 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ, 4 ਅਤੇ ਉਸ ਦੇ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਅਤੇ ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਨ੍ਹਾਂ ਦਾ ਪਹਿਰਾਵਾ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਹ ਦੇ ਹੋਸ਼ ਉੱਡ ਗਏ 5 ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ 6 ਤਾਂ ਵੀ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ 7 ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ! 8 ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਦਿਆਲੂ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਂ ਕਰੇਂ

Estes versículos te tocaram? Ore agora!

+581 estão orando agora.

Junte-se à corrente de oração.