ਧੰਨਵਾਦ ਅਤੇ ਹੌਂਸਲਾ ਅਫ਼ਜਾਈ
3 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ। 4 ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ। 5 ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ।