15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ। 16 ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। 17 ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।