ਪ੍ਰਾਰਥਨਾ ਕਰਨ ਲਈ ਬੇਨਤੀ
1 ਅੰਤ ਵਿੱਚ, ਹੇ ਭਰਾਵੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫ਼ੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ। 2 ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦੀ ਕਰਨ ਵਾਲੇ ਲੋਕਾਂ ਤੋਂ ਬਚੇ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ।