Pular para o conteúdo
Publicidade

ਆਮੋਸ 4

1 ਹੇ ਬਾਸ਼ਾਨ4:1 ਬਹੁਤ ਉਪਜਾਊ ਭੂਮੀ ਦੀਓ ਗਊਓ, ਇਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਰਬਤ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦੀਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, "ਮਧ ਲਿਆਓ ਤਾਂ ਜੋ ਅਸੀਂ ਪੀ ਲਈ ਏ!" 2 ਪ੍ਰਭੂ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸਹੁੰ ਖਾਧੀ ਹੈ, "ਵੇਖੋ, ਉਹ ਦਿਨ ਤੁਹਾਡੇ ਉੱਤੇ ਆ ਰਹੇ ਹਨ ਕਿ ਉਹ ਤੁਹਾਨੂੰ ਕੁੰਡੀਆਂ ਨਾਲ, ਸਗੋਂ ਤੁਹਾਡੇ ਬਚੇ ਹੋਇਆਂ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ ਖਿੱਚ ਕੇ ਲੈ ਜਾਣਗੇ! 3 ਤੁਸੀਂ ਵਾੜੇ ਦੀਆਂ ਦਰਾਰਾਂ ਵਿੱਚੋਂ ਸਿੱਧੀਆਂ ਨਿੱਕਲ ਜਾਓਗੀਆਂ, ਅਤੇ ਤੁਸੀਂ ਹਰਮੋਨ4:3 ਰੂੜ੍ਹੀ ਦੀ ਜਗਾ ਪਰਬਤ ਵਿੱਚ ਸੁੱਟੀਆਂ ਜਾਓਗੀਆਂ," ਪ੍ਰਭੂ ਯਹੋਵਾਹ ਦਾ ਵਾਕ ਹੈ।

ਇਸਰਾਏਲ ਸੁਧਰਣ ਵਿੱਚ ਅਸਫ਼ਲ

4 "ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ ਆ ਕੇ ਹੋਰ ਅਪਰਾਧ ਕਰੋ! ਸਵੇਰ ਨੂੰ ਆਪਣੀਆਂ ਬਲੀਆਂ ਅਤੇ ਤੀਜੇ ਦਿਨ ਆਪਣੇ ਦਸਵੰਧ ਲੈ ਆਓ। 5 ਧੰਨਵਾਦ ਦੀ ਭੇਟ ਖ਼ਮੀਰ ਮਿਲਾ ਕੇ ਚੜ੍ਹਾਓ ਅਤੇ ਖੁਸ਼ੀ ਦੀਆਂ ਭੇਟਾਂ ਲਈ ਹੋਕਾ ਦਿਓ, ਅਤੇ ਉਨ੍ਹਾਂ ਦਾ ਪ੍ਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਅਜਿਹਾ ਕਰਨਾ ਤੁਹਾਨੂੰ ਪਸੰਦ ਹੈ," ਪ੍ਰਭੂ ਯਹੋਵਾਹ ਦਾ ਵਾਕ ਹੈ।

6 "ਮੈਂ ਤਾਂ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦੰਦਾਂ ਦੀ ਸਫ਼ਾਈ ਦਿੱਤੀ ਅਤੇ ਤੁਹਾਡੇ ਸਾਰੇ ਸਥਾਨਾਂ ਵਿੱਚ ਰੋਟੀ ਦੀ ਘਾਟ ਹੈ, ਤਾਂ ਵੀ ਤੁਸੀਂ ਮੇਰੀ ਵੱਲ ਨਾ ਮੁੜੇ," ਪ੍ਰਭੂ ਯਹੋਵਾਹ ਦਾ ਵਾਕ ਹੈ।

7 "ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ। 8 ਇਸ ਲਈ ਦੋ ਤਿੰਨ ਸ਼ਹਿਰਾਂ ਦੇ ਲੋਕ ਇੱਕ ਸ਼ਹਿਰ ਵਿੱਚ ਪਾਣੀ ਪੀਣ ਲਈ ਆਏ, ਪਰ ਉਨ੍ਹਾਂ ਦੀ ਪਿਆਸ ਨਾ ਬੁਝੀ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ," ਪ੍ਰਭੂ ਯਹੋਵਾਹ ਦਾ ਵਾਕ ਹੈ।

9 "ਮੈਂ ਤੁਹਾਡੇ ਬਹੁਤ ਸਾਰੇ ਬਾਗ਼ਾਂ ਅਤੇ ਤੁਹਾਡੇ ਅੰਗੂਰੀ ਬਾਗ਼ਾਂ ਨੂੰ ਸੋਕੇ ਅਤੇ ਉੱਲੀ ਨਾਲ ਮਾਰਿਆ ਅਤੇ ਤੁਹਾਡੇ ਹੰਜ਼ੀਰ ਦੇ ਰੁੱਖਾਂ ਅਤੇ ਤੁਹਾਡੇ ਜ਼ੈਤੂਨ ਦੇ ਰੁੱਖਾਂ ਨੂੰ ਟਿੱਡੀਆਂ ਨੇ ਖਾ ਲਿਆ, ਪਰ ਫਿਰ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ," ਪ੍ਰਭੂ ਯਹੋਵਾਹ ਦਾ ਵਾਕ ਹੈ। 10 "ਮੈਂ ਤੁਹਾਡੇ ਉੱਤੇ ਮਿਸਰ ਦੇਸ਼ ਜਿਹੀ ਬਵਾ ਭੇਜੀ, ਮੈਂ ਤੁਹਾਡੇ ਜੁਆਨਾਂ ਨੂੰ ਤਲਵਾਰ ਨਾਲ ਵੱਢਿਆ ਅਤੇ ਤੁਹਾਡੇ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛਾਉਣੀਆਂ ਦੀ ਦੁਰਗੰਧ ਤੁਹਾਡੀਆਂ ਨਾਸਾਂ ਵਿੱਚ ਪਹੁੰਚਾਈ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ," ਪ੍ਰਭੂ ਯਹੋਵਾਹ ਦਾ ਵਾਕ ਹੈ। 11 "ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ," ਪ੍ਰਭੂ ਯਹੋਵਾਹ ਦਾ ਵਾਕ ਹੈ। 12 "ਇਸ ਲਈ ਹੇ ਇਸਰਾਏਲ! ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਅਤੇ ਇਸ ਲਈ ਕਿ ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ ਜਾ!" 13 ਵੇਖ, ਪਹਾੜਾਂ ਨੂੰ ਸਿਰਜਣ ਵਾਲਾ ਅਤੇ ਪੌਣ ਦਾ ਕਰਤਾ, ਜੋ ਮਨੁੱਖ ਨੂੰ ਉਸ ਦੇ ਮਨ ਦੇ ਵਿਚਾਰ ਦੱਸਦਾ ਹੈ ਅਤੇ ਸਵੇਰ ਨੂੰ ਹਨ੍ਹੇਰਾ ਕਰਨ ਵਾਲਾ ਅਤੇ ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ, ਸੈਨਾਂ ਦਾ ਪਰਮੇਸ਼ੁਰ ਉਸ ਦਾ ਨਾਮ ਹੈ!

Estes versículos te tocaram? Ore agora!

+581 estão orando agora.

Junte-se à corrente de oração.