ਪੌਲੁਸ ਅਤੇ ਬਰਨਬਾਸ ਨੂੰ ਭੇਜਿਆ ਜਾਣਾ
1 ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ। 2 ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ। 3 ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।