ਪੌਲੁਸ ਅਤੇ ਸੀਲਾਸ ਦਾ ਕੈਦ ਵਿੱਚੋਂ ਛੁਟਕਾਰਾ
25 ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ। 26 ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।