ਤ੍ਰੋਆਸ ਵਿੱਚ ਪੌਲੁਸ ਦਾ ਦਰਸ਼ਣ
6 ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ। 7 ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।