ਪਤਰਸ ਦਾ ਪ੍ਰਚਾਰ
14 ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ! 15 ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ। 16 ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ। 17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।