17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ। 18 ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ। 19 ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ। 20 ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ, 21 ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।
Publicidade
ਰਸੂਲਾਂ ਦੇ ਕਰਤੱਬ 2
Estes versículos te tocaram? Ore agora!
+581 estão orando agora.
Junte-se à corrente de oração.