ਪਤਰਸ ਅਤੇ ਯੂਹੰਨਾ ਮਹਾਂ ਸਭਾ ਦੇ ਸਾਹਮਣੇ
1 ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ। 2 ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ। 3 ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ।