36 ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? 37 ਫ਼ਿਲਿਪੁੱਸ ਨੇ ਕਿਹਾ, "ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।" ਉਸ ਨੇ ਉੱਤਰ ਦਿੱਤਾ, "ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।" 38 ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।