Pular para o conteúdo
Publicidade

ਕੁਲੁੱਸੀਆਂ ਨੂੰ 3:12-21

12 ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। 13 ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ। 14 ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। 15 ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ। 16 ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ। 17 ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।

ਨਵੇਂ ਜੀਵਨ ਦੇ ਪਰਿਵਾਰਿਕ ਨਿਯਮ

18 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ। 19 ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ। 20 ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ। 21 ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।

Estes versículos te tocaram? Ore agora!

+581 estão orando agora.

Junte-se à corrente de oração.

Colossenses
Ver todos os capítulos de Colossenses