5 ਜਿਸ ਵੇਲੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਤਰ੍ਹਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ! 6 ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੇ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।