8 ਮੈਂ ਉਹਨਾਂ ਸਿੰਗਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ।
25 ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ7:25 ਇੱਕ ਸਾਲ ਅਤੇ ਸਮੇਂ7:25 ਦੋ ਸਾਲ ਅਤੇ ਅੱਧਾ ਸਮਾਂ7:25 ਅੱਧਾ ਸਾਲ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ।