ਸਦੀਪਕ ਕਾਲ ਤੱਕ ਰਹਿਣ ਵਾਲੇ ਦਾ ਦਰਸ਼ਣ
9 ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ7:9 ਪਰਮੇਸ਼ੁਰ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ।