24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪ੍ਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਸਥਾਨ9:24 ਹੈਕਲ ਨੂੰ ਮਸਹ ਕਰੇ। 25 ਇਸ ਲਈ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰੀ ਉਸਾਰਨ ਦੀ ਆਗਿਆ ਨਿੱਕਲੇਗੀ ਚੁਣੇ ਹੋਏ ਦੇ ਰਾਜ ਤੱਕ ਸੱਤਰ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਸ਼ਹਿਰਪਨਾਹ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ 26 ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਵੇਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ। 27 ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਦੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਤੇ ਭੇਟਾਂ ਨੂੰ ਮੁਕਾ ਦੇਵੇਗਾ ਅਤੇ ਘਿਣਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਤੇ ਠਹਿਰਾਏ ਹੋਏ ਅੰਤ ਤੱਕ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਵੇਗਾ।
Publicidade