20 ਪਰ ਉਹ ਨਬੀ ਜਿਹੜਾ ਗੁਸਤਾਖ਼ੀ ਨਾਲ ਮੇਰੇ ਨਾਮ ਉੱਤੇ ਉਹ ਬਚਨ ਬੋਲੇ, ਜਿਸ ਦਾ ਹੁਕਮ ਮੈਂ ਉਸ ਨੂੰ ਨਹੀਂ ਦਿੱਤਾ ਜਾਂ ਦੂਜੇ ਦੇਵਤਿਆਂ ਦੇ ਨਾਮ ਤੋਂ ਕੁਝ ਬੋਲੇ, ਉਹ ਨਬੀ ਮਾਰਿਆ ਜਾਵੇ।" 21 ਜੇਕਰ ਤੁਸੀਂ ਆਪਣੇ ਮਨ ਵਿੱਚ ਆਖੋ, "ਅਸੀਂ ਉਸ ਬਚਨ ਨੂੰ ਕਿਵੇਂ ਜਾਣੀਏ ਜਿਹੜਾ ਯਹੋਵਾਹ ਨਹੀਂ ਬੋਲਿਆ?" 22 ਤਦ ਜੇਕਰ ਉਹ ਨਬੀ ਯਹੋਵਾਹ ਦੇ ਨਾਮ ਤੋਂ ਕੁਝ ਬੋਲੇ ਅਤੇ ਉਹ ਗੱਲ ਪੂਰੀ ਨਾ ਹੋਵੇ ਅਤੇ ਨਾ ਹੀ ਬੀਤੇ ਤਾਂ ਉਹ ਗੱਲ ਯਹੋਵਾਹ ਨੇ ਨਹੀਂ ਬੋਲੀ ਸੀ। ਉਸ ਨਬੀ ਨੇ ਗੁਸਤਾਖ਼ੀ ਨਾਲ ਉਹ ਗੱਲ ਬੋਲੀ ਹੈ, ਤੁਸੀਂ ਉਸ ਤੋਂ ਨਾ ਡਰਿਓ।
Publicidade