ਮੂਰਤੀ ਪੂਜਾ ਦੀਆਂ ਬਿਧੀਆਂ ਤੋਂ ਸਾਵਧਾਨ
9 ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਤਦ ਤੁਸੀਂ ਉੱਥੋਂ ਦੀਆਂ ਕੌਮਾਂ ਦੇ ਵਾਂਗੂੰ ਘਿਣਾਉਣੇ ਕੰਮ ਕਰਨੇ ਨਾ ਸਿੱਖਿਓ। 10 ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ, 11 ਜਾਂ ਝਾੜਾ-ਫੂਕੀ ਕਰਨ ਵਾਲਾ, ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ। 12 ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਉਹ ਯਹੋਵਾਹ ਅੱਗੇ ਘਿਣਾਉਣੇ ਹਨ, ਅਤੇ ਇੰਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢਣ ਵਾਲਾ ਹੈ।