Pular para o conteúdo
Publicidade

ਬਿਵਸਥਾ ਸਾਰ 25:5-10

IRVPUN Indian Revised Version (IRV) - Punjabi

ਮਰੇ ਹੋਏ ਭਰਾ ਦੇ ਪ੍ਰਤੀ ਜ਼ਿੰਮੇਵਾਰੀ

5 ਜੇਕਰ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ। ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ। 6 ਤਦ ਅਜਿਹਾ ਹੋਵੇਗਾ ਕਿ ਜਿਹੜਾ ਪਹਿਲੌਠਾ ਉਸ ਇਸਤਰੀ ਤੋਂ ਪੈਦਾ ਹੋਵੇ ਉਹ ਉਸ ਮਰੇ ਹੋਏ ਭਰਾ ਦੇ ਨਾਮ ਉੱਤੇ ਠਹਿਰਾਇਆ ਜਾਵੇ, ਤਾਂ ਜੋ ਉਸ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ। 7 ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, "ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ।" 8 ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇਕਰ ਉਹ ਖੜ੍ਹਾ ਹੋ ਕੇ ਆਖੇ, "ਮੈਂ ਇਸ ਨਾਲ ਵਿਆਹ ਕਰਨਾ ਨਹੀਂ ਚਾਹੁੰਦਾ।" 9 ਤਦ ਉਹ ਦੇ ਭਰਾ ਦੀ ਪਤਨੀ ਬਜ਼ੁਰਗਾਂ ਦੇ ਵੇਖਦਿਆਂ ਉਸ ਦੇ ਨੇੜੇ ਜਾਵੇ ਅਤੇ ਉਸ ਦੇ ਪੈਰਾਂ ਤੋਂ ਜੁੱਤੀ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ, ਅਤੇ ਉੱਤਰ ਦੇ ਕੇ ਆਖੇ, "ਜਿਹੜਾ ਮਨੁੱਖ ਆਪਣੇ ਭਰਾ ਦਾ ਘਰਾਣਾ ਨਾ ਬਣਾਵੇ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ।" 10 ਫੇਰ ਉਸ ਦਾ ਨਾਮ ਇਸਰਾਏਲ ਵਿੱਚ ਇਸ ਤਰ੍ਹਾਂ ਸੱਦਿਆ ਜਾਵੇ ਅਰਥਾਤ "ਜੁੱਤੀ ਲੱਥੇ ਦਾ ਘਰਾਣਾ।"

Em outras traduções

  1. OPCV Punjabi Contemporary Version

    5 ਜੇਕਰ ਭਰਾ ਇਕੱਠੇ ਰਹਿੰਦੇ ਹਨ ਅਤੇ ਉਹਨਾਂ ਵਿੱਚੋਂ ਇੱਕ ਬੇਟੇ ਤੋਂ ਬਿਨਾਂ ਮਰ ਜਾਵੇ, ਤਾਂ ਉਸਦੀ ਇਸਤਰੀ ਨੂੰ ਪਰਿਵਾਰ ਤੋਂ ਬਾਹਰ ਵਿਆਹ ਨਹੀਂ ਕਰਨਾ ਚਾਹੀਦਾ। ਉਸ ਦੇ ਪਤੀ ਦਾ ਭਰਾ ਉਸ ਨੂੰ ਲੈ ਜਾਵੇਗਾ ਅਤੇ ਉਸ ਨਾਲ ਵਿਆਹ ਕਰੇਗਾ ਅਤੇ ਉਸ ਪ੍ਰਤੀ ਦਿਓਰ ਦਾ ਫਰਜ਼ ਨਿਭਾਵੇਗਾ। 6 ਜਿਹੜਾ ਪਹਿਲਾ ਪੁੱਤਰ ਉਸ ਨੇ ਜਨਮਿਆ ਉਹ ਮਰੇ ਹੋਏ ਭਰਾ ਦਾ ਨਾਮ ਰੱਖੇ ਤਾਂ ਜੋ ਉਹ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ।

    7 ਪਰ ਜੇ ਕੋਈ ਆਦਮੀ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਨਹੀਂ ਕਰਨਾ ਚਾਹੁੰਦਾ, ਤਾਂ ਉਹ ਸ਼ਹਿਰ ਦੇ ਦਰਵਾਜ਼ੇ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, "ਮੇਰੇ ਪਤੀ ਦਾ ਭਰਾ ਇਸਰਾਏਲ ਵਿੱਚ ਆਪਣੇ ਭਰਾ ਦਾ ਨਾਮ ਰੱਖਣ ਤੋਂ ਇਨਕਾਰ ਕਰਦਾ ਹੈ, ਉਹ ਮੇਰੇ ਪਤੀ ਦੇ ਭਰਾ ਦਾ ਫਰਜ਼ ਨਹੀਂ ਨਿਭਾਏਗਾ।" 8 ਤਦ ਉਸ ਦੇ ਨਗਰ ਦੇ ਬਜ਼ੁਰਗ ਉਸ ਨੂੰ ਬੁਲਾ ਕੇ ਉਸ ਨਾਲ ਗੱਲ ਕਰਨ, ਜੇ ਉਹ ਇਹ ਕਹਿਣ ਉੱਤੇ ਕਾਇਮ ਰਹਿੰਦਾ ਹੈ, "ਮੈਂ ਉਸ ਨਾਲ ਵਿਆਹ ਨਹੀਂ ਕਰਨਾ ਚਾਹੁੰਦਾ," 9 ਉਹ ਦੇ ਭਰਾ ਦੀ ਵਿਧਵਾ ਬਜ਼ੁਰਗਾਂ ਦੀ ਹਜ਼ੂਰੀ ਵਿੱਚ ਉਹ ਦੇ ਕੋਲ ਜਾ ਕੇ ਉਹ ਦੀ ਜੁੱਤੀ ਲਾਹ ਕੇ ਉਹ ਦੇ ਮੂੰਹ ਉੱਤੇ ਥੁੱਕੇ ਅਤੇ ਆਖੇ, "ਇਹ ਉਸ ਮਨੁੱਖ ਨਾਲ ਹੋਇਆ ਹੈ ਜੋ ਆਪਣੇ ਭਰਾ ਦਾ ਪਰਿਵਾਰ ਨਹੀਂ ਬਣਾਏਗਾ।" 10 ਉਸ ਮਨੁੱਖ ਦੇ ਵੰਸ਼ ਨੂੰ ਇਸਰਾਏਲ ਵਿੱਚ ਜੁੱਤੀ ਲੱਥੇ ਦਾ ਘਰਾਣਾ ਦੇ ਪਰਿਵਾਰ ਵਜੋਂ ਜਾਣਿਆ ਜਾਵੇਗਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.