6 ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। 7 ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ। 8 ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।
Publicidade