ਪੌਲੁਸ ਦੀ ਪ੍ਰਾਰਥਨਾ
15 ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ! 16 ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ! 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ! 18 ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ! 19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ 20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ! 21 ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! 22 ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ! 23 ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!