ਮਸੀਹ ਵਿੱਚ ਆਤਮਿਕ ਬਰਕਤਾਂ
3 ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ! 4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ! 5 ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ! 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!