Pular para o conteúdo
Publicidade

ਅਫ਼ਸੀਆਂ ਨੂੰ 3:14-19

IRVPUN Indian Revised Version (IRV) - Punjabi

ਮਸੀਹ ਦਾ ਪਿਆਰ

14 ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ! 15 ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ! 16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ! 17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, 18 ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ! 19 ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l

Em outras traduções

  1. OPCV Punjabi Contemporary Version

    14 ਇਸੇ ਕਾਰਨ ਮੈਂ ਪਿਤਾ ਦੇ ਅੱਗੇ ਗੋਡੇ ਟੇਕਦਾ ਹਾਂ, 15 ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰ ਪਰਿਵਾਰ ਦਾ ਨਾਮ ਰੱਖਿਆ ਜਾਂਦਾ ਹੈ। 16 ਤਾਂ ਜੋ ਉਹ ਆਪਣੀ ਪਵਿੱਤਰ ਆਤਮਾ ਦੁਆਰਾ ਆਪਣੀ ਮਹਿਮਾ ਦੇ ਅਨੁਸਾਰ ਤੁਹਾਡੀ ਜ਼ਮੀਰ ਨੂੰ ਸ਼ਕਤੀ ਦੇ ਸਕੇ, 17 ਤਾਂ ਜੋ ਮਸੀਹ ਵਿਸ਼ਵਾਸ ਦੁਆਰਾ ਤੁਹਾਡੇ ਦਿਲਾਂ ਵਿੱਚ ਸਥਾਪਤ ਹੋ ਸਕੇ ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਪਿਆਰ ਵਿੱਚ ਮਜ਼ਬੂਤ ਅਤੇ ਸਥਿਰ ਹੋ ਸਕੋ, 18 ਤੁਸੀਂ ਸਾਰੇ ਪਵਿੱਤਰ ਲੋਕ ਮਸੀਹ ਦੇ ਪਿਆਰ ਦੀ ਲੰਬਾਈ, ਚੌੜਾਈ, ਉਚਾਈ ਅਤੇ ਡੂੰਘਾਈ ਨੂੰ ਚੰਗੀ ਤਰ੍ਹਾਂ ਸਮਝੋ, 19 ਅਤੇ ਮਸੀਹ ਦੇ ਉਸ ਪਿਆਰ ਨੂੰ ਜਾਣੋ, ਜੋ ਗਿਆਨ ਤੋਂ ਪਰੇ ਹੈ, ਤਾਂ ਜੋ ਪਰਮੇਸ਼ਵਰ ਦੀ ਸਾਰੀ ਸੰਪੂਰਨਤਾ ਤੁਹਾਡੇ ਵਿੱਚ ਸਥਾਪਿਤ ਹੋਵੇ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.