16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ! 17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, 18 ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ! 19 ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l
Publicidade
ਅਫ਼ਸੀਆਂ ਨੂੰ 3
Estes versículos te tocaram? Ore agora!
+581 estão orando agora.
Junte-se à corrente de oração.