15 ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ! 16 ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ।