ਮਸੀਹ ਵਿੱਚ ਨਵਾਂ ਜੀਵਨ
17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ! 18 ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ! 19 ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ!