Pular para o conteúdo
Publicidade

ਅਫ਼ਸੀਆਂ ਨੂੰ 5:21-23,25,26,28,33

ਮਸੀਹੀ ਪਰਿਵਾਰ ਲਈ ਹਦਾਇਤਾਂ

21 ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ। 22 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। 23 ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ। 25 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ। 26 ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। 28 ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। 33 ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।

Estes versículos te tocaram? Ore agora!

+581 estão orando agora.

Junte-se à corrente de oração.