18 ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ। 19 ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ।
Publicidade