4 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ। 5 ਅਤੇ ਇਸ ਤਰ੍ਹਾਂ ਹੋਵੇਗਾ ਕਿ ਛੇਵੇਂ ਦਿਨ16:5 ਸ਼ੁੱਕਰਵਾਰ ਜੋ ਉਹ ਲਿਆਉਣਗੇ ਉਹ ਉਸ ਨੂੰ ਤਿਆਰ ਕਰਨ ਅਤੇ ਉਹ ਉਸ ਤੋਂ ਦੁੱਗਣਾ ਹੋਵੇਗਾ ਜਿਹੜਾ ਉਹ ਨਿੱਤ ਇਕੱਠਾ ਕਰਨਗੇ।