21 ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸੱਚੇ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ। 22 ਉਹ ਹਰ ਵੇਲੇ ਲੋਕਾਂ ਦਾ ਨਿਆਂ ਕਰਨ ਅਤੇ ਇਸ ਤਰ੍ਹਾਂ ਹੋਵੇ ਕਿ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਇਸ ਤਰ੍ਹਾਂ ਤੇਰੇ ਲਈ ਸੌਖਾ ਰਹੇਗਾ ਅਤੇ ਉਹ ਤੇਰੇ ਨਾਲ ਭਾਰ ਹਲਕਾ ਕਰਨ।
Publicidade