12 ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ। 13 ਤੂੰ ਖ਼ੂਨ ਨਾ ਕਰ। 14 ਤੂੰ ਵਿਭਚਾਰ ਨਾ ਕਰ। 15 ਤੂੰ ਚੋਰੀ ਨਾ ਕਰ। 16 ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ। 17 ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।
ਬਿਵਸਥਾ 5:22-33