ਧੂਪ ਦੀ ਵੇਦੀ
1 ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਹ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ। 6 ਤੂੰ ਉਹ ਨੂੰ ਪਰਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ। 7 ਅਤੇ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰੇ ਦੇ ਸਮੇਂ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਇਹ ਧੁਖਾਵੇ। 8 ਜਦ ਹਾਰੂਨ ਦੀਵਿਆਂ ਨੂੰ ਸ਼ਾਮ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੱਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ। 10 ਅਤੇ ਹਾਰੂਨ ਉਸ ਦੇ ਸਿੰਗਾਂ ਉੱਤੇ ਵਰ੍ਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੇ ਅਤੇ ਪ੍ਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈ ਕੇ ਸਾਲ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੱਕ ਪ੍ਰਾਸਚਿਤ ਕਰੇ। ਇਹ ਯਹੋਵਾਹ ਲਈ ਬਹੁਤ ਪਵਿੱਤਰ ਹੈ।