5 ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ ਕਿ ਲੋਕ ਉਪਾਸਨਾ ਦੇ ਕੰਮ ਦੀ ਲੋੜ ਤੋਂ ਜਿਹ ਦਾ ਯਹੋਵਾਹ ਨੇ ਬਣਾਉਣ ਦਾ ਹੁਕਮ ਦਿੱਤਾ ਹੈ ਵਧੇਰੇ ਲਿਆਉਂਦੇ ਹਨ। 6 ਤਾਂ ਮੂਸਾ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਕਿ ਮਨੁੱਖ ਅਤੇ ਇਸਤਰੀਆਂ ਪਵਿੱਤਰ ਸਥਾਨ ਦੀ ਭੇਟਾਂ ਲਈ ਹੋਰ ਪ੍ਰਬੰਧ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ 7 ਕਿਉਂ ਜੋ ਉਸ ਸਾਰੇ ਕੰਮ ਦੇ ਬਣਾਉਣ ਲਈ ਮਸਾਲਾ ਬਹੁਤ ਸੀ ਸਗੋਂ ਵਧੇਰੇ ਵੀ ਸੀ।
ਕੂਚ 26:1-37