4 ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ। 5 ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ। 6 ਤੁਸੀਂ ਬਜ਼ੁਰਗਾਂ, ਗੱਭਰੂਆਂ, ਕੁਆਰੀਆਂ, ਨਿੱਕੇ ਬੱਚਿਆਂ ਅਤੇ ਔਰਤਾਂ ਨੂੰ ਪੂਰੀ ਤਰ੍ਹਾਂ ਮਾਰ ਸੁੱਟੋ, ਪਰ ਜਿਹਨਾਂ ਉੱਤੇ ਨਿਸ਼ਾਨ ਹੈ ਉਹਨਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ ਅਤੇ ਮੇਰੇ ਪਵਿੱਤਰ ਸਥਾਨ ਤੋਂ ਸ਼ੁਰੂ ਕਰੋ! ਤਦ ਉਹਨਾਂ ਨੇ ਉਹਨਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ, ਸ਼ੁਰੂ ਕੀਤਾ।