ਪੌਲੁਸ ਦੀ ਕੈਦ ਦੇ ਦੁਆਰਾ ਖੁਸ਼ ਖ਼ਬਰੀ ਦੀ ਉਨਤੀ
12 ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ। 13 ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ। 14 ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।