ਸਾਰਾ ਕੁਝ ਬੁੜ-ਬੁੜ ਕਰਨ ਤੋਂ ਬਿਨ੍ਹਾਂ ਕਰੋ
12 ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ। 13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ। 14 ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ। 15 ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ, 16 ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।