5 ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। 6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। 7 ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ।