ਸਾਰਾਹ ਅਤੇ ਹਾਜਰਾ ਦਾ ਉਦਾਹਰਣ
21 ਤੁਸੀਂ ਜੋ ਬਿਵਸਥਾ ਦੇ ਅਧੀਨ ਹੋਣਾ ਚਾਹੁੰਦੇ ਹੋ ਮੈਨੂੰ ਦੱਸੋ, ਕੀ, ਤੁਸੀਂ ਬਿਵਸਥਾ ਨੂੰ ਨਹੀਂ ਸੁਣਦੇ? 22 ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤਰ ਹੋਏ, ਇੱਕ ਦਾਸੀ ਤੋਂ ਅਤੇ ਦੂਜਾ ਅਜ਼ਾਦ ਇਸਤ੍ਰੀ ਤੋਂ। 23 ਪਰ ਜਿਹੜਾ ਦਾਸੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਇਸਤ੍ਰੀ ਤੋਂ ਹੋਇਆ ਉਹ ਵਾਇਦੇ ਦੇ ਕਾਰਨ ਜੰਮਿਆ। 24 ਇਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥਾਤ ਇਹ ਦੋ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਈ ਪਹਾੜ ਦੀ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ। 25 ਅਤੇ ਇਹ ਹਾਜਰਾ ਅਰਬ ਵਿੱਚ ਸੀਨਈ ਪਹਾੜ ਹੈ ਅਤੇ ਹੁਣ ਦਾ ਯਰੂਸ਼ਲਮ ਉਹ ਦੇ ਤੁੱਲ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਦੇ ਨਾਲ ਗੁਲਾਮੀ ਵਿੱਚ ਪਈ ਹੈ। 26 ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ।