Pular para o conteúdo
Publicidade

ਗਲਤੀਆਂ ਨੂੰ 5:1-6

IRVPUN Indian Revised Version (IRV) - Punjabi

ਮਸੀਹ ਦੇ ਵਿੱਚ ਆਜ਼ਾਦੀ

1 ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ। 2 ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ। 3 ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ। 4 ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ। 5 ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ। 6 ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।

Em outras traduções

  1. OPCV Punjabi Contemporary Version

    1 ਇਹ ਅਜ਼ਾਦੀ ਲਈ ਹੈ ਕਿ ਮਸੀਹ ਨੇ ਸਾਨੂੰ ਅਜ਼ਾਦ ਕੀਤਾ ਹੈ। ਇਸ ਲਈ ਦ੍ਰਿੜ੍ਹ ਰਹੋ, ਅਤੇ ਆਪਣੇ ਆਪ ਨੂੰ ਗੁਲਾਮੀ ਦੇ ਜੂਲੇ ਹੇਠਾਂ ਦੁਬਾਰਾ ਬੋਝ ਨਾ ਬਣਨ ਦਿਓ।

    2 ਮੇਰੇ ਸ਼ਬਦਾਂ ਨੂੰ ਧਿਆਨ ਵਿੱਚ ਰੱਖਣਾ! ਮੈਂ, ਪੌਲੁਸ, ਤੁਹਾਨੂੰ ਦੱਸਦਾ ਹਾਂ ਕਿ ਜੇ ਤੁਸੀਂ ਆਪਣੀ ਸੁੰਨਤ ਕਰਾਉਂਦੇ ਹੋ, ਤਾਂ ਮਸੀਹ ਤੁਹਾਡੇ ਲਈ ਬਿਲਕੁਲ ਵੀ ਮਹੱਤਵਪੂਰਣ ਨਹੀਂ ਹੋਵੇਗਾ। 3 ਦੁਬਾਰਾ ਫਿਰ ਮੈਂ ਹਰ ਉਸ ਆਦਮੀ ਨੂੰ ਕਹਿੰਦਾ ਹਾਂ ਜੋ ਆਪਣੇ ਆਪ ਦੀ ਸੁੰਨਤ ਕਰਵਾਉਂਦਾ ਹੈ ਕਿ ਉਸ ਨੂੰ ਪੂਰੀ ਬਿਵਸਥਾ ਦੀ ਪਾਲਣਾ ਕਰਨ ਦੀ ਜ਼ਿੰਮੇਵਾਰੀ ਸਮਝਣੀ ਪਵੇਗੀ। 4 ਤੁਸੀਂ ਜੋ ਬਿਵਸਥਾ ਦੁਆਰਾ ਧਰਮੀ ਬਣਨਾ ਚਾਹੁੰਦੇ ਹੋ, ਮਸੀਹ ਅਤੇ ਪਰਮੇਸ਼ਵਰ ਦੀ ਕਿਰਪਾ ਤੋਂ ਵੱਖ ਹੋ ਗਏ ਹੋ। 5 ਕਿਉਂਕਿ ਅਸੀਂ ਪਰਮੇਸ਼ਵਰ ਦੇ ਆਤਮਾ ਰਾਹੀਂ ਨਿਹਚਾ ਨਾਲ ਉਸ ਧਾਰਮਿਕਤਾ ਦੀ ਉਤਸੁਕਤਾ ਨਾਲ ਉਡੀਕ ਕਰਦੇ ਹਾਂ ਜਿਸ ਦੀ ਅਸੀਂ ਆਸ ਰੱਖਦੇ ਹਾਂ। 6 ਕਿਉਂਕਿ ਮਸੀਹ ਯਿਸ਼ੂ ਵਿੱਚ ਨਾ ਤਾਂ ਸੁੰਨਤ ਅਤੇ ਨਾ ਹੀ ਅਸੁੰਨਤ ਦੀ ਕੋਈ ਕੀਮਤ ਹੈ। ਇੱਕੋ ਇੱਕ ਚੀਜ਼ ਜੋ ਯੋਗ ਹੈ ਉਹ ਇਹ ਹੈ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.