ਇੱਕ ਦੂਸਰੇ ਦੀ ਸਹਾਇਤਾ ਕਰੋ
1 ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2 ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।